ਸੂਫ਼ੀ ਬਾਬਾ ਫ਼ਰੀਦ...ਇਤਿਹਾਸ ਗਵਾਹ ਹੈ ਕਿ ਸਮੇਂ-ਸਮੇਂ ਤੇ ਲੋਕਾਂ ਨੂੰ ਭਟਕਣ ਤੋਂ ਬਚਾਉਣ ਲਈ ਹਿੰਦੁਸਤਾਨ ਵਿਚ ਪੀਰਾਂ, ਫ਼ਕੀਰਾਂ, ਸਾਧੂ, ਸੰਤਾਂ ਨੇ ਆਪਣੀ ਜ਼ਿੰਦਗੀ ਨੂੰ ਲੋਕਾਂ ਦੇ ਲੇਖੇ ਲਾ ਦਿੱਤਾ. ਇਸੇ ਤਰ੍ਹਾਂ ਹੀ ਪੰਜਾਬੀ ਸੂਫ਼ੀ ਪਰੰਪਰਾ ਦੇ ਪਰਿਪੇਖ ਵਿੱਚ ਬਾਬਾ ਫ਼ਰੀਦ ਜੀ ਲੋਕ ਨਾਇਕ ਵਾਂਗ ਪੇਸ਼ ਹੁੰਦੇ ਹਨ. ਉਨ੍ਹਾਂ ਨੇ ਆਪਣੇ ਸਮੇਂ ਵਿੱਚ ਭਟਕੇ ਅਤੇ ਨਿਰਾਸ਼ ਮਨੁੱਖ ਨੂੰ ਜਿਸ ਢੰਗ ਨਾਲ ਦਿਲਾਸਾ ਅਤੇ ਹਮਦਰਦੀ ਵਿਖਾ ਕੇ ਉਸਦੀ ਰਹਨੁਮਾਯੀ ਕੀਤੀ, ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ. ਬਾਬਾ ਫ਼ਰੀਦ ਨੇ ਗੁੰਮਰਾਹ ਮਨੁੱਖਤਾ ਨੂੰ ਇਸ ਦੁਨਿਆਵੀ ਅਸਲੀਅਤ ਦਾ ਗਿਆਨ ਕਰਾ ਕੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪਛਾਣਕੇ ਚੱਲਣ ਲਈ ਪ੍ਰੇਰਣਾ ਦਿੱਤੀ. ਬਾਬਾ ਫ਼ਰੀਦ ਬਾਣੀ ਦਾ ਅਸਲ ਸੰਦੇਸ਼ ਸਮੁੱਚੀ ਲੋਕਾਈ ਨਾਲ ਪਿਆਰ ਅਤੇ ਸਨੇਹ ਹੈ.
ਫ਼ਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ
ਆਪਨੜੈ ਘਰਿ ਜਾਈਐ ਪੈਰ ਤਿਨਾ ਦੇ ਚੁੰਮਿ
ਫ਼ਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ
ਚਲਾ ਤ ਭਿਜੈ ਕੰਬਲੀ ਰਹਾਂ ਤਾ ਤੁਟੈ ਨੇਹੁ
ਕਾਲੀ ਕੋਇਲ ਤੂ ਕਿਤ ਗੁਨ ਕਾਲੀ
ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ
ਕਿਝੁ ਨ ਬੁੱਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ
ਸਾਂਈਂ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ
ਫ਼ਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ
ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁੱਖ
ਫ਼ਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓ ਮਾਂਝਾ ਦੁਧੁ
ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ
ਦੇਖੁ ਫ਼ਰੀਦਾ ਜਿ ਥੀਆ ਸਕਰ ਹੋਈ ਵਿਸੁ
ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ
ਫ਼ਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੁੰਡਹਿ ਕਾਗ
ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗੁ
ਫ਼ਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ
ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ
ਫ਼ਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ
ਜਿਨਾ ਖਾਧੀ ਚੋਪੜੀ ਘਣੇ ਸਹਿਨਗੇ ਦੁਖ
ਫ਼ਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ
ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ
ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ
ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ
ਬਿਰਹਾ-ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ
ਫ਼ਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ
ਫ਼ਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ
ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ
ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ
ਫ਼ਰੀਦਾ ਜਿਨ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠ
ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ
ਫ਼ਰੀਦਾ ਜਿੰਨੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ
ਫ਼ਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ
ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ
ਫ਼ਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖੁ
ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ
ਫ਼ਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ
ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ
ਫ਼ਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹੰਢਾਇ
ਦੇਹੀ ਰੋਗੁ ਨਾ ਲਗਈ ਪਲੈ ਸਭੁ ਕਿਛੁ ਪਾਇ
ਪਰਵਦਗਾਰ ਅਪਾਰ ਅਗਮ ਬੇਅੰਤ ਤੂ
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ
ਫ਼ਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨਾ ਕੋਇ
ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ
ਫ਼ਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ
ਚਲਾ ਤ ਭਿਜੈ ਕੰਬਲੀ ਰਹਾਂ ਤਾ ਤੁਟੈ ਨੇਹੁ
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹ,
ਜਾਇ ਮਿਲਾ ਤਿਨਾ ਸਜਣਾ ਤੁੱਟਓ ਨਾਹੀ ਨੇਹ.