ਵੰਦੇ ਮਾਤਰਮ


ਮਾਂ ਤੈਨੂੰ ਸਲਾਮ
ਤੂੰ ਭਰੀ ਹੈ ਮਿੱਠੇ ਪਾਣੀ ਨਾਲ਼
ਫਲ ਫੁੱਲਾਂ ਦੀ ਮਹਿਕ ਸੁਹਾਣੀ ਨਾਲ਼
ਦੱਖਣ ਦੀਆਂ ਸਰਦ ਹਵਾਵਾਂ ਨਾਲ਼
ਫ਼ਸਲਾਂ ਦੀਆਂ ਸੋਹਣੀਆਂ ਫ਼ਿਜ਼ਾਵਾਂ ਨਾਲ਼
ਮਾਂ ਤੈਨੂੰ ਸਲਾਮ…

ਤੇਰੀਆਂ ਰਾਤਾਂ ਚਾਨਣ ਭਰੀਆਂ ਨੇ
ਤੇਰੀ ਰੌਣਕ ਪੈਲ਼ੀਆਂ ਹਰੀਆਂ ਨੇ
ਤੇਰਾ ਪਿਆਰ ਭਿੱਜਿਆ ਹਾਸਾ ਹੈ
ਤੇਰੀ ਬੋਲੀ ਜਿਵੇਂ ਪਤਾਸ਼ਾ ਹੈ
ਤੇਰੀ ਗੋਦ 'ਚ ਮੇਰਾ ਦਿਲਾਸਾ ਹੈ
ਤੇਰੇ ਪੈਰੀਂ ਸੁਰਗ ਦਾ ਵਾਸਾ ਹੈ
ਮਾਂ ਤੈਨੂੰ ਸਲਾਮ…
-ਫ਼ਿਰਦੌਸ ਖ਼ਾਨ   

0 comments:

एक टिप्पणी भेजें

Design by WPThemesExpert | Blogger Template by BlogTemplate4U