ਸ਼ਾਹ ਹੁਸੈਨ लेबलों वाले संदेश दिखाए जा रहे हैं. सभी संदेश दिखाएं
ਸ਼ਾਹ ਹੁਸੈਨ लेबलों वाले संदेश दिखाए जा रहे हैं. सभी संदेश दिखाएं

ਸ਼ਾਹ ਹੁਸੈਨ


ਸ਼ਾਹ ਹੁਸੈਨ(1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ. ਉਨ੍ਹਾਂ ਦੇ  ਵਾਲਿਦ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ. ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ. ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ.  ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ.

ਸ਼ਾਹ ਹੁਸੈਨ ਨੇ ਪੰਜਾਬੀ ਸੂਫ਼ੀ ਕਵਿਤਾ ਨੂੰ ਇਸਲਾਮੀ ਪ੍ਰਭਾਵ ਤੋਂ ਪੂਰੀ ਤਰ੍ਹਾਂ ਮੁਕਤ ਕਰਵਾ ਕੇ ਪੰਜਾਬੀ ਲੋਕ ਜੀਵਨ ਨਾਲ ਇੱਕ ਸੁਰ ਕਰ ਦਿੱਤਾ. ਉਸ ਦੀ ਕਵਿਤਾ ਵਿੱਚ ਪੰਜਾਬ ਦੀ ਧਰਤੀ, ਇੱਥੋਂ ਦੀ ਪ੍ਰਕ੍ਰਿਤੀ ਤੇ ਸੱਭਿਆਚਾਰ ਪੂਰੀ ਤਰ੍ਹਾਂ ਉਜਾਗਰ ਹੋਇਆ ਵਿਖਾਈ ਦਿੰਦਾ ਹੈ.

ਸਜਣ ਬਿਨ ਰਾਤੀਂ ਹੋਇਯਾਂ ਵੱਡੀਆਂ

ਸਜਣ ਬਿਨ ਰਾਤੀਂ ਹੋਇਯਾਂ ਵੱਡੀਆਂ
ਰਾਂਝਾ ਜੋਗੀ ਮੈਂ ਜੁਗਿਆਣੀ
ਕਮਲੀ ਕਹਿ-ਕਹਿ ਛਡੀਆਂ
ਮਾਸ ਝੜੇ ਝੜੀ ਪਿੰਜਰ ਹੋਇਯਾਂ
ਕਰਕਨ ਲਗੀਆਂ ਹਡੀਆਂ
ਮੈਂ ਇਆਣੀ ਨੇਹੁੰ ਕੀ ਜਾਣਾ
ਬਿਰਹੁ ਤਣਾਵਾਂ ਕੀ ਗਡੀਆਂ
ਕਹੈ ਹੁਸੈਨ ਫ਼ਕੀਰ ਸਾਂਯੀ ਦਾ
ਦਾਵਣ ਤੇਰੇ ਮੈਂ ਲਗੀਆਂ...
-ਸ਼ਾਹ ਹੁਸੈਨ

Design by WPThemesExpert | Blogger Template by BlogTemplate4U